ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੀ ਸ਼ਰਧਾਂਜਲੀ 

Spread the love

ਮੋਹਾਲੀ ( SPOT LIGHT 24) 28/05/25ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ ਦਿੰਦਿਆ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇਸ਼ ਦੇ ਮਹਾਨ ਨੇਤਾ ਸਨ। ਉਹਨਾ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇ ਕੱਦਾਵਰ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਅਤੇ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਸ. ਸੁਖਦੇਵ ਸਿੰਘ ਜੀ ਢੀਂਡਸਾ ਜੀ ਦੇ ਅਕਾਲ ਚਲਾਣਾ ਦੀ ਖ਼ਬਰ ਸੁਣਕੇ ਮਨ ਨੂੰ ਬਹੁਤ ਦੁੱਖ ਲੱਗਿਆ। ਉਨ੍ਹਾਂ ਦੇ ਜਾਣ ਨਾਲ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਢੀਂਡਸਾ ਸਾਬ੍ਹ ਨੇ ਇੱਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਵਿਚ ਅਹਿਮ ਭੂਮਿਕਾ ਨਿਭਾਈ ਤੇ ਪੰਜਾਬ ਦੀ ਰਾਜਨੀਤੀ ਵਿੱਚ ਸਥਿਰਤਾ ਬਣਾਈ ਰੱਖੀ ਉਹਨਾ ਨੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਉੱਭਾ ਨੇ ਕਿਹਾ ਕਿ ਉਹ ਰਾਜਨੀਤਿਕ ਲੀਡਰਸ਼ਿਪ ਦੇ ਉਸ ਵਰਗ ਨਾਲ ਸਬੰਧਤ ਹਨ ਜੋ ਸਿਧਾਂਤਾਂ ਨਾਲ ਰਾਜਨੀਤੀ ਕਰਦੇ ਸਨ ਅਤੇ ਰਾਜਨੀਤਿਕ ਵਿਰੋਧੀਆਂ ਲਈ ਹਮੇਸ਼ਾ ਸਤਿਕਾਰਯੋਗ ਸ਼ਬਦਾਂ ਦੀ ਵਰਤੋਂ ਕਰਦੇ ਸਨ। ਅੱਜ ਦੇ ਨੌਜਵਾਨ ਰਾਜਨੀਤਿਕ ਨੇਤਾਵਾਂ ਨੂੰ ਖਾਸ ਤੌਰ ‘ਤੇ ਅਜਿਹੀਆਂ ਵੱਡੀਆਂ ਸ਼ਖਸੀਅਤਾਂ ਦੇ ਜੀਵਨ ਤੋਂ ਸਿੱਖਣ ਦੀ ਲੋੜ ਹੈ।ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ।