ਚੰਡੀਗੜ੍ਹ: ਬਰਮਿੰਘਮ ਵਿਖੇ ਹਾਲ ਹੀ ’ਚ ਸੰਪੰਨ ਹੋਈਆਂ ਰਾਸ਼ਟਰਮੰਡਲ ਖੇਡਾਂ ’ਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ‘ਚੋਂ ਇੱਕ ਸਾਗਰ ਅਲਾਹਵਤ ਦਾ ਅੱਜ ਪੰਜਾਬ ਐਨ ਐਸ ਯੂ ਆਈ ਦੇ ਪ੍ਰਧਾਨ ਈਸ਼ਰਪ੍ਰੀਤ

ਸਿੰਘ ਸਿੱਧੂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਗਰ ਅਲਾਹਵਤ ਵੱਲੋਂ ਮੁੱਕੇਬਾਜ਼ੀ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ।
ਅੱਜ ਇੱਕ ਸਾਦੇ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਐਨ ਐਸ ਯੂ ਆਈ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਸਾਗਰ ਅਲਾਹਵਤ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ ਤੇ ਇਨ੍ਹਾਂ ਵੱਲੋਂ ਪੂਰੇ ਦੇਸ਼ ਨੂੰ ਮਾਣ ਦਿਵਾਇਆ ਗਿਆ। ਉਨ੍ਹਾਂ ਕਿਹਾ ਕਿ ਸਾਗਰ ਅਲਾਹਵਤ ਦੇਸ਼ ਦੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਸਰੋਤ ਹਨ ।